Nojoto: Largest Storytelling Platform

ਦਹਿਕਦੇ ਅੰਗਿਆਰਾਂ ਤੇ... - ਪਾਸ਼ ਦਹਿਕਦੇ ਅੰਗਿਆਰਾਂ ਤੇ ਸਉ

ਦਹਿਕਦੇ ਅੰਗਿਆਰਾਂ ਤੇ... - ਪਾਸ਼

ਦਹਿਕਦੇ ਅੰਗਿਆਰਾਂ ਤੇ ਸਉਂਦੇ ਰਹੇ ਨੇ ਲੋਕ
ਇਸ ਤਰ੍ਹਾਂ ਵੀ ਰਾਤ, ਰੁਸ਼ਨਾਉਂਦੇ ਰਹੇ ਨੇ ਲੋਕ

ਨਾ ਕਤਲ ਹੋਏ, ਨਾ ਹੋਵਣਗੇ ਇਸ਼ਕ ਦੇ ਗੀਤ ਇਹ,
ਮੌਤ ਦੀ ਸਰਦਲ ਤੇ ਬਹਿ, ਗਾਉਂਦੇ ਰਹੇ ਨੇ ਲੋਕ

ਨ੍ਹੇਰੀਆਂ ਨੂੰ ਜੇ ਭੁਲੇਖਾ ਹੈ, ਹਨੇਰਾ ਪਾਉਣ ਦਾ,
ਨ੍ਹੇਰੀਆਂ ਨੂੰ ਰੋਕ ਵੀ, ਪਾਉਂਦੇ ਰਹੇ ਨੇ ਲੋਕ

ਜ਼ਿੰਦਗੀ ਦਾ ਜਦ ਕਦੇ, ਅਪਮਾਨ ਕੀਤਾ ਹੈ ਕਿਸੇ,
ਮੌਤ ਬਣ ਕੇ ਮੌਤ ਦੀ, ਆਉਂਦੇ ਰਹੇ ਨੇ ਲੋਕ

ਤੋੜ ਕੇ ਮਜਬੂਰੀਆਂ ਦੇ, ਸੰਗਲਾਂ ਨੂੰ ਆਦਿ ਤੋਂ,
ਜ਼ੁਲਮ ਦੇ ਗਲ ਸੰਗਲੀ, ਪਾਉਂਦੇ ਰਹੇ ਨੇ ਲੋਕ.

ਪਾਸ਼

©KHUSH NASIB
  #stilllife Avtar singh paash poem
nojotouser4997162117

KHUSH NASIB

New Creator

#stilllife Avtar singh paash poem #ਕਵਿਤਾ

45 Views